ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵੱਖ-ਵੱਖ ਵਰਗਾਂ ਦੇ ਬੋਰਡ/ਕਾਰਪੋਰੇਸ਼ਨ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਮੀਦ ਕਰਦਾ ਹਾਂ ਕਿ ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਨੂੰ ਸਮਾਜ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਨਿਭਾਉਣਗੇ।



