ਨਸ਼ਾ ਤਸਕਰਾਂ ਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ, ਇੱਕ ਬਦਮਾਸ਼ ਜ਼ਖਮੀ ਦੋ ਫਰਾਰ

ਪੰਜਾਬ

ਜਲੰਧਰ, 8 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਅੱਜ ਸਵੇਰੇ ਜਲੰਧਰ ਨੇੜੇ ਨਕੋਦਰ ਦੇ ਪਿੰਡ ਗੋਰਸੀਆ ’ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ। ANTF ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਸਨੀ ਸਿੰਘ ਆਪਣੇ ਸਾਥੀਆਂ ਸਮੇਤ ਇਲਾਕੇ ’ਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਦੀ ਤਸਕਰੀ ਦੀ ਤਿਆਰੀ ਕਰ ਰਿਹਾ ਹੈ।
ਜਦੋਂ ਪੁਲਿਸ ਟੀਮ ਨੇ ਇਲਾਕੇ ’ਚ ਛਾਪਾ ਮਾਰਿਆ ਤਾਂ ਨਸ਼ਾ ਤਸਕਰਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਮੁਕਾਬਲੇ ਦੌਰਾਨ ਸਨੀ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੁਲਿਸ ’ਤੇ ਜਾਨਲੇਵਾ ਹਮਲਾ ਕੀਤਾ। ਜਵਾਬੀ ਕਾਰਵਾਈ ’ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਇਸ ਮੁਠਭੇੜ ਦੌਰਾਨ ਸਨੀ ਦਾ ਇਕ ਸਾਥੀ ਦਵਿੰਦਰ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।
ਇਸ ਦੌਰਾਨ ਮੁੱਖ ਮੁਲਜ਼ਮ ਸਨੀ ਸਿੰਘ ਅਤੇ ਉਸ ਦਾ ਇਕ ਹੋਰ ਸਾਥੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਗ੍ਰਿਫ਼ਤਾਰੀ ਲਈ ਸਰਚ ਓਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ANTF ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਨਸ਼ਾ ਮਾਫੀਆ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।