ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ

ਮਨੋਰੰਜਨ ਰਾਸ਼ਟਰੀ

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :
ਦਿੱਲੀ ਵਿੱਚ ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ ਗਿਆ। ਨਿਜ਼ਾਮੂਦੀਨ ਇਲਾਕੇ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ। ਜਾਣਕਾਰੀ ਅਨੁਸਾਰ, ਸਕੂਟੀ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ ਜਿਸ ਵਿੱਚ ਜਦੋਂ ਮਾਮਲਾ ਵਧਿਆ ਤਾਂ ਆਸਿਫ਼ ਕੁਰੈਸ਼ੀ ਨਾਮ ਦੇ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ।
ਹਾਲ ਹੀ ਵਿੱਚ, ਅਦਾਕਾਰਾ ਹੁਮਾ ਕੁਰੈਸ਼ੀ ਨੇ 28 ਜੁਲਾਈ ਨੂੰ ਆਪਣਾ 39ਵਾਂ ਜਨਮਦਿਨ ਮਨਾਇਆ। ਹੁਮਾ ਕੁਰੈਸ਼ੀ ਇੱਕ ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਮਾਡਲ ਹੈ, ਜਿਸਨੇ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਮਿਹਨਤ ਨਾਲ ਫਿਲਮ ਇੰਡਸਟਰੀ ਵਿੱਚ ਆਪਣੇ ਲਈ ਇੱਕ ਖਾਸ ਜਗ੍ਹਾ ਬਣਾਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।