ਨਸ਼ਾ ਤਸਕਰੀ ਮਾਮਲੇ ‘ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਚਿੱਟੇ ਸਮੇਤ ਗ੍ਰਿਫ਼ਤਾਰ

ਪੰਜਾਬ

ਜਲੰਧਰ, 8 ਅਗਸਤ, ਦੇਸ਼ ਕਲਿਕ ਬਿਊਰੋ :
ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚਿੱਟੇ ਸਮੇਤ ਫੜੇ ਗਏ ਦੋਵੇਂ ਮੁਲਜ਼ਮ ਕਾਂਸਟੇਬਲ ਹਨ ਅਤੇ ਪੀਏਪੀ, ਜਲੰਧਰ ਵਿੱਚ ਤਾਇਨਾਤ ਸਨ।
ਦੋ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਤੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਸਨ ਅਤੇ ਉਨ੍ਹਾਂ ਦੇ ਨਾਲ ਦੋ ਹੋਰ ਨੌਜਵਾਨ ਵੀ ਇਸ ਧੰਦੇ ਵਿੱਚ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਇੱਕ ਦਾ ਪਿਤਾ ਆਰਪੀਐਫ ਵਿੱਚ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਰਾਮਾ ਮੰਡੀ ਰੋਡ ‘ਤੇ ਕੇਐਫਸੀ ਨੇੜੇ ਗੁਪਤ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਦੌਰਾਨ ਪਤਾ ਲੱਗਾ ਕਿ ਉਪਰੋਕਤ ਦੋਵੇਂ ਪੀਏਪੀ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਜਵਾਨ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।