ਸਰਕਾਰੀ ਬੱਸਾਂ ਦਾ ਚੱਕਾ ਜਾਮ ਯੂਨੀਅਨ ਨੇ ਲਿਆ ਵਾਪਸ, 13 ਅਗਸਤ ਨੂੰ ਸਰਕਾਰ ਨਾਲ ਮੀਟਿੰਗ ਤੈਅ

ਪੰਜਾਬ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ :

ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਦੇ ਦਿੱਤੇ ਸੱਦੇ ਨੂੰ ਇਕ ਵਾਰ ਵਾਪਸ ਲਿਆ ਲਿਆ ਹੈ। ਸਰਕਾਰ ਵੱਲੋਂ ਪੰਜਾਬ ਰੋਡਵੇਜ/ਪਨਬੱਸ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੀਆਂ ਮੰਗਾਂ ਉਤੇ ਚਰਚਾ ਕਰਨ ਲਈ ਸਰਕਾਰ ਨਾਲ ਮੀਟਿੰਗ ਤੈਅ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਯੂਨੀਅਨ ਵੱਲੋਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਹੋ ਰਹੇ ਟੈਂਡਰ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਸੀ। ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਟੈਂਡਰ ਮੁਲਤਵੀ ਕਰ ਦਿੱਤਾ ਗਿਆ ਹੈ। 13 ਅਗਸਤ 2025 ਨੂੰ 3.30 ਵਜੇ ਸਕੱਤਰ ਟਰਾਂਸਪੋਰਟ ਨਾਲ ਮੀਟਿੰਗ ਵਿੱਚ ਤੈਅ ਕੀਤੀ ਗਈ ਹੈ।

ਯੂਨੀਅਨ ਨੇ ਕਿਹਾ ਕਿ ਸਮੂਹ ਡਿਪੂ ਕਮੇਟੀਆਂ ਨੂੰ ਜਥੇਬੰਦੀ ਦੇ ਸੰਘਰਸ਼ਾ ਨੂੰ ਵੇਖਦਿਆਂ ਹੋਇਆਂ ਕਿਲੋਮੀਟਰ ਸਕੀਮ ਬੱਸਾ ਦਾ ਟੈਡਰ ਸਰਕਾਰ ਵੱਲੋ ਡਲੇਅ ਕਰ ਦਿੱਤਾ ਗਿਆ ਹੈ ਅਤੇ ਬਜਟ ਰਲੀਜ ਕਰ ਦਿੱਤਾ ਗਿਆ ਹੈ। ਇਸ ਲਈ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤੁਰੰਤ ਹੜਤਾਲ ਸਮੇਤ ਐਕਸ਼ਨਾਂ ਨੂੰ ਪੋਸਟਪੋਨ ਕੀਤਾ ਜਾਦਾ ਹੈ।

ਆਗੂਆਂ ਨੇ ਕਿਹਾ ਕਿ 13 ਅਗਸਤ ਨੂੰ ਮੰਗਾ ਦਾ ਹੱਲਾ ਨਾ ਕੀਤਾ ਤਾ 14 ਅਗਸਤ ਨੂੰ ਪਹਿਲੇ ਟਾਇਮ ਤੋਂ ਹੜਤਾਲ ਸਮੇਤ ਐਕਸ਼ਨਾਂ ਨੂੰ ਸਟੈਡ ਕਰਦਿਆਂ 15 ਅਗਸਤ ਨੂੰ ਗੁਲਾਮੀ ਦਿਵਸ ਮਨਾਉਂਦਿਆਂ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ ਨੂੰ ਸਵਾਲ ਜਵਾਬ ਕੀਤੇ ਜਾਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।