ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਖੁਦ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ।
ਨਵੀਂ ਦਿੱਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ :
ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਖੁਦ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਇਹ ਰਾਜਧਾਨੀ ਦਿੱਲੀ ਦੇ ਕਰਾਵਲ ਨਗਰ ਦੀ ਇਹ ਘਟਨਾ ਹੈ।
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਪ੍ਰਦੀਪ ਨੇ ਪਤਨੀ ਜੈ ਸ੍ਰੀ ਨਾਲ ਝਗੜੇ ਤੋਂ ਬਾਅਦ ਕਤਲ ਕਰ ਦਿੱਤਾ। ਪ੍ਰਦੀਪ ਨੇ ਪਤਨੀ ਅਤੇ ਦੋ ਧੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਦੋਵਾਂ ਧੀਆਂ ਦੀ ਉਮਰ 7 ਸਾਲ ਅਤੇ 5 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਕਰਾਵਲ ਨਗਰ ਦੇ ਭਗਤ ਸਿੰਘ ਕਾਲੌਨੀ ਵਿੱਚ ਪਰਿਵਾਰ ਨਾਲ ਰਹਿੰਦਾ ਸੀ। ਸਿਰ ਕਰਜ਼ਾ ਚੜ੍ਹੇ ਹੋਣ ਕਰਕੇ ਆਰਥਿਕ ਤੌਰ ਉਤੇ ਪ੍ਰੇਸ਼ਾਨ ਸੀ। ਸ਼ੱਕ ਕੀਤਾ ਜਾ ਰਿਹਾ ਹੈ ਕਿ ਪਤਨੀ ਨਾਲ ਝਗੜੇ ਤੋਂ ਬਾਅਦ ਉਸਦਾ ਗਲਾ ਦਬਾ ਕੇ ਤਿੰਨਾਂ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।