ਆਪ ਵਿਧਾਇਕਾ ਨੂੰ ਵਿਧਾਨ ਸਭਾ ਕਮੇਟੀ ‘ਚੋਂ ਕੱਢਿਆ

ਪੰਜਾਬ

ਚੰਡੀਗੜ੍ਹ: 10 ਅਗਸਤ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਦੀ ਸਾਬਕਾ ਮੰਤਰੀ ਅਤੇ ਵਿਧਾਇਕਾ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀ ਸਾਲ 2025–26 ਦੀ ਪ੍ਰਸ਼ਨ ਤੇ ਸੰਦਰਭ ਕਮੇਟੀ ਵਿੱਚੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਨੂੰ ਬਾਕੀ ਸਮੇਂ ਲਈ ਇਸ ਕਮੇਟੀ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਥੇ ਹੀ ਤਰਨਤਾਰਨ ਹਲਕੇ ਤੋਂ ਮਰਹੂਮ ਕਸ਼ਮੀਰ ਸਿੰਘ ਸੋਹਲ ਦੀ ਥਾਂ ਕੁਲਦੀਪ ਸਿੰਘ ਧਾਲੀਵਾਲ ਨੂੰ ਕਾਰੋਬਾਰੀ ਕਮੇਟੀ ਵਿੱਚ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੇ ਕਿ ਪਿਛਲੇ ਦਿਨੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਦਾ ਵਿਧਾਇਕੀ ਤੋਂ ਅਸਤੀਫਾ ਪ੍ਰਵਾਨ ਕਰਨ ਲਈ ਕਿਹਾ ਸੀ ਪਰ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣ ਲਈ ਮਨਾ ਲਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।