ਸਰਕਾਰੀ ਸਕੂਲਜ਼ ਗਜਟਿਡ ਅਫੀਸਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਟ੍ਰਾਈਸਿਟੀ

ਪ੍ਰਿੰਸੀਪਲ ਸੋਹਣ ਸਿੰਘ ਦੇ ਬੇਵਕਤ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 

ਮੋਰਿੰਡਾ :10 ਅਗਸਤ, ਭਟੋਆ 

ਸਰਕਾਰੀ ਸਕੂਲਜ਼ ਗਜਟਿਡ ਅਫੀਸਰਜ਼ ਐਸੋਸੀਏਸ਼ਨ ਪੰਜਾਬ ਦੀ ਸੀਨੀਅਰ ਆਗੂ ਸ੍ਰੀ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇੱਕ ਅਹਿਮ ਮੀਟਿੰਗ ਵਿੱਚ ਸੇਵਾ ਮੁਕਤ ਪ੍ਰਿੰਸੀਪਲ ਸੋਹਣ ਸਿੰਘ ਦੇ ਬੇਵਕਤ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਬਲਦੀਪ ਸਿੰਘ ਹਮਰਾਹੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਧਾਰਨ ਕੀਤੀ ਗਈ ਨਾ ਪੱਖੀ ਤੇ ਟਾਲ-ਮਟੋਲ ਕਰਨ ਦੀ ਨੀਤੀ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾ ਦੇ ਸਾਂਝੇ ਫਰੰਟ ਨੂੰ ਬਾਰ ਬਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੌਕੇ ਤੇ ਜਾ ਕੇ ਮੀਟਿੰਗ ਮੁਲਤਵੀ ਕਰਨ  ਦੀ  ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਫਰੰਟ ਆਗੂਆਂ ਨਾਲ ਮੀਟਿੰਗ ਕਰਕੇ ਲੰਮੇ ਸਮੇਂ ਤੋਂ ਲਟਕਦੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ  ਮੰਗਾਂ,  ਤਨਖਾਹ ਕਮਿਸ਼ਨ ਦਾ ਬਕਾਇਆ ਇਕਮੁਸ਼ਤ ਦੇਣਾ,  13% ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਡੀਏ ਦਾ ਬਕਾਇਆ ਦੇਣਾ ਆਦਿ ਲਾਗੂ ਕਰਨ  , ਵੋਕੇਸ਼ਨਲ ਮਾਸਟਰਾਂ ਦੀਆਂ ਖਾਲੀ ਪਈਆਂ 2000 ਤੋ ਵੱਧ ਅਸਾਮੀਆਂ ਭਰਨ, ਵੋਕੇਸ਼ਨਲ ਮਾਸਟਰਾਂ ਦੀਆਂ ਸਾਂਝੀ ਸੀਨੀਆਰਤਾ ਸੂਚੀ ਅਨੁਸਾਰ  ਬਤੌਰ ਪ੍ਰਿੰਸੀਪਲ ਤਰੱਕੀਆਂ ਕਰਨ ਅਤੇ ਵੋਕੇਸ਼ਨਲ ਸਿੱਖਿਆ ਵਿੱਚੋ ਪ੍ਰਾਈਵੇਟ ਕੰਪਨੀਆਂ ਨੂੰ ਬਾਹਰ ਕਰਕੇ ਵੋਕੇਸ਼ਨਲ ਟ੍ਰੇਨਰ ਨੂੰ ਸਿੱਖਿਆ ਵਿਭਾਗ ਵਿੱਚ ਲੈਣ ਦੀ ਮੰਗ ਕੀਤੀ ਗਈ । 

ਮੀਟਿੰਗ ਵਿੱਚ ਉਹਨਾਂ ਤੋਂ ਬਿਨਾਂ ਸ੍ਰੀ ਹਰੀ ਕ੍ਰਿਸ਼ਨ ਕੌਸ਼ਲ,  ਬਲਜੀਤ ਸਿੰਘ ਨਾਰੰਗ, ਪ੍ਰਦੀਪ ਸਿੰਘ, ਜਗਦੀਸ਼ ਸਿੰਘ, ਹਰਨੇਕ ਸਿੰਘ, ਅੰਮ੍ਰਿਤਪਾਲ ਸਿੰਘ ,ਮਹਿਮਾ ਸਿੰਘ ਅਤੇ ਮੰਗਤ ਸਿੰਘ ਆਦਿ ਵੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।