ਪੰਜਾਬ ਦੇ ਰੰਗ ਫਿੱਕੇ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ, ਜੇਲ੍ਹ ‘ਚ ਬਰੈਡ-ਪੀਜ਼ਾ ਨਹੀਂ, ਕੈਦੀਆਂ ਵਾਲੀ ਰੋਟੀ ਮਿਲੇਗੀ : ਭਗਵੰਤ ਮਾਨ

ਪੰਜਾਬ

ਧੂਰੀ, 10 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (10 ਜੁਲਾਈ) ਆਪਣੇ ਵਿਧਾਨ ਸਭਾ ਹਲਕੇ ਧੂਰੀ ਪਹੁੰਚੇ। ਇਸ ਦੌਰਾਨ ਉਨ੍ਹਾਂ ਪਿੰਡ ਢਡੋਗਲ ਵਿੱਚ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜਿਨ੍ਹਾਂ ‘ਤੇ 17.21 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਦੋਵੇਂ ਸੜਕਾਂ 18-18 ਫੁੱਟ ਚੌੜੀਆਂ ਬਣਾਈਆਂ ਜਾਣਗੀਆਂ। 25 ਦਿਨਾਂ ਬਾਅਦ ਕੰਮ ਸ਼ੁਰੂ ਹੋ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਢਡੋਗਲ ਵਿੱਚ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਐਲਾਨ ਕੀਤਾ ਕਿ ਇਸ ਸੜਕ ਦਾ ਨਾਮ ਵੀ ਉਨ੍ਹਾਂ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਜਾਵੇਗਾ।
ਸ੍ਰੀਨਗਰ ਤੋਂ ਚਾਂਦਨੀ ਚੌਕ ਤੱਕ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਦੇਸ਼ ਭਗਤੀ ਦੇ ਸਰਟੀਫਿਕੇਟ ਵੰਡਣੇ ਬੰਦ ਕਰੋ, ਅਸੀਂ ਜਾਣਦੇ ਹਾਂ ਕਿ ਸਾਨੂੰ ਆਜ਼ਾਦੀ ਕਿਵੇਂ ਮਿਲੀ। ਉਨ੍ਹਾਂ ਮਜੀਠੀਆ ਦਾ ਨਾਮ ਲੈ ਕੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੇਲ੍ਹ ‘ਚ ਬਰੈਡ-ਪੀਜ਼ਾ ਨਹੀਂ ਮਿਲੇਗਾ, ਕੈਦੀਆਂ ਵਾਲੀ ਰੋਟੀ ਖਾਣੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਸਾਡੇ ਰੰਗਲੇ ਪੰਜਾਬ ਦੇ ਰੰਗ ਫਿੱਕੇ ਕੀਤੇ ਹਨ, ਘਰਾਂ ਦੀ ਰੌਣਕ ਖੋਹੀ ਹੈ, ਉਨ੍ਹਾਂ ‘ਤੇ ਕੋਈ ਰਹਿਮ ਨਹੀਂ ਕੀਤਾ ਜਾਵੇਗਾ। ਜਿਸ ਦਿਨ ਸਬੂਤ ਮਿਲ ਗਏ, ਉਸੇ ਦਿਨ ਜੇਲ੍ਹ ਭੇਜਿਆ ਜਾਵੇਗਾ। ਜੇਲ੍ਹ ‘ਚ ਉਨ੍ਹਾਂ ਨੂੰ ਦੂਜੇ ਕੈਦੀਆਂ ਵਾਂਗ ਖਾਣਾ ਦਿੱਤਾ ਜਾਵੇਗਾ। ਉੱਥੇ ਪੀਜ਼ਾ, ਬਰਗਰ ਅਤੇ ਗਾਰਲਿਕ ਬ੍ਰੈੱਡ ਨਹੀਂ ਮਿਲੇਗਾ। ਜੇ ਮੀਨੂ ਦੇਖਣਾ ਹੈ ਤਾਂ ਨਾਭਾ ਜੇਲ੍ਹ ਜਾ ਸਕਦੇ ਹੋ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।