ਫਰੀਦਕੋਟ 11 ਅਗਸਤ, ਦੇਸ਼ ਕਲਿੱਕ ਬਿਓਰੋ
ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਭੂਸ਼ਣ ਕੁਮਾਰ ਵੱਲੋਂ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਪੋਲਿੰਗ ਸਟੇਸ਼ਨਾਂ ਉੱਪਰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਜਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਭੂਸ਼ਣ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੀ.ਐਲ.ਏ ਲਗਾਉਣ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਬੀ.ਐਲ.ਏ -1 ਅਤੇ ਸੋਧੇ ਹੋਏ ਬੀ.ਐਲ.ਏ-2 ਫਾਰਮਾਂ ਤੋਂ ਜਾਣੂ ਕਰਵਾ ਕੇ ਬੀ.ਐਲ.ਏਜ਼ ਨਿਯੁਕਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਸਮੂਹ ਨੁਮਾਇੰਦਿਆਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਲਦ ਹੀ ਸਪੈਸ਼ਲ ਇੰਨਟੈਨਸਿਵ ਰਵੀਸ਼ਨ ਕਰਵਾਉਣ ਦੀ ਸੰਭਾਵਨਾ ਹੈ ਅਤੇ ਇਹ ਵੀ ਦੱਸਿਆ ਕਿ ਸਪੈਸ਼ਲ ਇੰਨਟੈਨਸਿਵ ਰਵੀਸ਼ਨ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਬੀ.ਐਲ.ਓ ਕਿਸ ਤਰ੍ਹਾਂ ਬੂਥ ਲੈਵਲ ਅਫਸਰਾਂ ਨਾਲ ਮਿਲ ਕੋ ਵੋਟਰ ਸੂਚੀ ਨੂੰ ਸਹੀ ਅਤੇ ਦਰੁਸਤ ਬਣਾਉਣ ਵਿੱਚ ਸਹਾਇਤਾ ਕਰ ਸਕਦੇ ਹਨ।
ਉਨ੍ਹਾਂ ਸਮੂਹ ਨੁਮਾਇੰਦਿਆਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਾਰਦਰਸ਼ਤਾ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਸ਼ਿਕਾਇਤ ਅਤੇ ਜਾਣਕਾਰੀ ਲਈ ਜਿਲ੍ਹਾ ਚੋਣ ਦਫਤਰ ਦੇ ਟੋਲ ਫਰੀ ਨੰਬਰ 1950 ਤੇ ਦਫਤਰ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਵਿੱਚ ਸ਼ਾਮਲ ਹੋਏ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਜਲਦ ਹੀ ਆਪਣੀ ਪਾਰਟੀ ਦੇ ਬੀ.ਐਲ.ਓ ਨਿਯੁਕਤ ਕਰਕੇ ਸੂਚਨਾ ਸਾਂਝੀ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀ ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਤੋਂ ਸ੍ਰੀ ਅਮਰਜੀਤ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਸ੍ਰੀ ਪ੍ਰੇਮ ਸੁਖੀਜਾ, ਕਮਿਊਨਿਸਟ ਪਾਰਟੀ ਆਫ ਇੰਡੀਆ ਤੋਂ ਸ੍ਰੀ ਠਾਕਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਸ੍ਰੀ ਗੁਰਜੰਟ ਸਿੰਘ ਹਾਜ਼ਰ ਸਨ।