ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਕੱਢੀਆਂ ਅਸਾਮੀਆਂ ਦਾ ਇਸ਼ਤਿਹਾਰ ਲਿਆ ਵਾਪਸ

ਪੰਜਾਬ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਕੱਢੀਆਂ ਦਾ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਬਲਿਕ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟਿਸ ਮੁਤਾਬਕ ਸਿੱਖਿਆ ਵਿਭਾਗ, ਪੰਜਾਬ ਵੱਲੋਂ 2000 ਪੀ ਟੀ ਆਈ ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ 18 ਜੁਲਾਈ 2025 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਜਿਸ ਸਬੰਧ ਵਿਚ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਵੱਲੋਂ 2000 ਪੀ ਟੀ ਆਈ ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ ਜੋ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਉਸ ਨੂੰ ਵਾਪਸ ਲਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।