ਨਵੀਂ ਦਿੱਲੀ, 12 ਅਗਸਤ, ਦੇਸ਼ ਕਲਿਕ ਬਿਊਰੋ :
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਮੰਗਲਵਾਰ ਨੂੰ ਨਕਦੀ ਘੁਟਾਲੇ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਸਪੀਕਰ ਨੇ ਕਿਹਾ, ‘ਮੈਨੂੰ ਰਵੀ ਸ਼ੰਕਰ ਪ੍ਰਸਾਦ ਅਤੇ ਵਿਰੋਧੀ ਧਿਰ ਦੇ ਨੇਤਾ ਸਮੇਤ ਕੁੱਲ 146 ਮੈਂਬਰਾਂ ਦੇ ਦਸਤਖਤ ਵਾਲਾ ਪ੍ਰਸਤਾਵ ਪ੍ਰਾਪਤ ਹੋਇਆ ਹੈ।’
ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਾ ਹੈ। ਸਪੀਕਰ ਨੇ ਜਾਂਚ ਲਈ 3 ਮੈਂਬਰੀ ਕਮੇਟੀ ਦਾ ਐਲਾਨ ਕੀਤਾ। ਇਸ ਵਿੱਚ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਇੱਕ-ਇੱਕ ਜੱਜ ਅਤੇ ਇੱਕ ਕਾਨੂੰਨੀ ਮਾਹਰ ਸ਼ਾਮਲ ਹਨ। ਇਹ ਮਹਾਂਦੋਸ਼ ਪ੍ਰਸਤਾਵ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੱਕ ਪੈਂਡਿੰਗ ਰਹੇਗਾ।
