ਪੰਜਾਬ ’ਚ ਗਾਇਕਾ ਨੇ ਕੀਤੀ ਖੁਦਕੁਸ਼ੀ

ਪੰਜਾਬ

ਪੰਜਾਬ ਵਿੱਚ ਇਕ ਗਾਇਕਾ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਹੈ। 23 ਸਾਲਾ ਗਾਇਕਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।

ਲੁਧਿਆਣਾ, 13 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਇਕ ਗਾਇਕਾ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਹੈ। 23 ਸਾਲਾ ਗਾਇਕਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਧਾਰਮਿਕ ਗਾਇਕਾ ਸਿਮਰਨ ਪਾਂਡੇ ਨੇ ਉਸ ਸਮੇਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਜਦੋਂ ਘਰ ਵਿੱਚ ਕੋਈ ਨਹੀਂ ਸੀ।

ਰਾਤ ਨੂੰ ਕਰੀਬ 11 ਵਜੇ ਜਦੋਂ ਪਰਿਵਾਰਕ ਮੈਂਬਰ ਘਰ ਵਾਪਸ ਆਏ ਤਾਂ ਸਿਮਰਨ ਨੇ ਚੁੰਨੀ ਨਾਲ ਫਾਹਾ ਲਿਆ ਹੋਇਆ ਸੀ। ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।  ਸਿਮਰਨ ਦੇ ਪਿਤਾ ਅਜੈ ਪਾਂਡੇ ਨੇ ਦੱਸਿਆ ਕਿ ਕਰੀਬ 15 ਸਾਲ ਤੋਂ ਲੁਧਿਆਣਾ ਵਿੱਚ ਰਹਿ ਰਹੇ ਹਨ। ਉਹ ਉਤਰ ਪ੍ਰਦੇਸ਼ ਦੇ ਗੋਰਖਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਸਿਮਰਨ ਮਾਤਾ ਦੇ ਜਾਗਰਣ ਵਿੱਚ ਭਜਨ ਗਾਉਂਦੀ ਸੀ। ਦੋ ਦਿਨ ਪਹਿਲਾਂ ਹੀ ਉਹ ਇਕ ਜਾਗਰਣ ਦਾ ਪ੍ਰੋਗਰਾਮ ਕਰਕੇ ਵਾਪਸ ਆਈ ਸੀ।

ਪੁਲਿਸ ਨੇ ਸਿਮਰਨ ਦੇ ਪਿਤਾ ਅਜੈ ਦੇ ਬਿਆਨ ਉਤੇ ਮਾਮਲਾ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਸਿਮਰਨ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਸੀ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।