ਚੰਡੀਗੜ੍ਹ, 13 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਚ ਇਕ ਸਿੱਖਿਆ ਅਫਸਰ ਨੂੰ ਆਪਣੇ ਹੀ ਦਫ਼ਤਰ ਵਿੱਚ ਪਤਨੀ ਨਾਲ ਨੱਚਣਾ ਮਹਿੰਗਾ ਪੈ ਗਿਆ ਹੈ। ਦਫ਼ਤਰ ਵਿੱਚ ਪਤਨੀ ਨਾਲ ਨੱਚਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਉਤੇ ਸਿੱਖਿਆ ਵਿਭਾਗ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਾਘਾਪੁਰਾਣਾ ਦੇ ਬੀ ਪੀ ਈ ਓ ਦਾ ਇਕ ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋਇਆ ਸੀ। ਜਿਸ ਵਿੱਚ ਉਹ ਇਕ ਔਰਤ ਨਾਲ ਡਾਂਸ ਕਰ ਰਹੇ ਸਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਨਾਲ ਡਾਂਸ ਕਰ ਰਹੀ ਮਹਿਲਾ ਉਸਦੀ ਪਤਨੀ ਸੀ। ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋਣ ਉਤੇ ਸਿੱਖਿਆ ਵਿਪਾਗ ਨੇ ਕਾਰਵਾਈ ਕਰਦੇ ਹੋਏ ਬੀ ਪੀ ਈ ਓ ਦੇਵੀ ਪ੍ਰਸਾਦ ਨੂੰ ਮੁਅੱਤਲ ਕਰ ਦਿੱਤਾ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਜਾਂ ਆਪਣੀਆਂ ਡਿਊਟੀਆਂ ਵਿੱਚ ਕੁਤਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।