ਸ਼ੀਸ਼ੇ ਕਾਲੇ ਹੋਣ ਕਾਰਨ ਟ੍ਰੈਫਿਕ ਪੁਲਿਸ ਵੱਲੋਂ ਅਦਾਕਾਰ ਅਕਸ਼ੈ ਕੁਮਾਰ ਦੀ ਕਾਰ ਜ਼ਬਤ
ਸ਼੍ਰੀਨਗਰ, 13 ਅਗਸਤ, ਦੇਸ਼ ਕਲਿਕ ਬਿਊਰੋ :
ਟ੍ਰੈਫਿਕ ਪੁਲਿਸ ਨੇ ਅਦਾਕਾਰ ਅਕਸ਼ੈ ਕੁਮਾਰ ਦੀ ਕਾਰ ਜ਼ਬਤ ਕਰ ਲਈ ਹੈ। ਅਧਿਕਾਰੀਆਂ ਦੇ ਅਨੁਸਾਰ, ਕਾਰ ਦੀਆਂ ਖਿੜਕੀਆਂ ‘ਤੇ ਨਿਰਧਾਰਤ ਸੀਮਾ ਤੋਂ ਵੱਧ ਕਾਲੀ ਫਿਲਮ (ਰੰਗਤ) ਸੀ, ਜੋ ਕਿ ਮੋਟਰ ਵਾਹਨ ਐਕਟ ਦੀ ਉਲੰਘਣਾ ਹੈ।ਇਹ ਕਾਰਵਾਈ ਜੰਮੂ ਵਿੱਚ ਟ੍ਰੈਫਿਕ ਪੁਲਿਸ ਨੇ ਕੀਤੀ ਹੈ।
ਪੁਲਿਸ ਨੇ ਕਿਹਾ ਕਿ ਨਿਯਮ ਸਾਰਿਆਂ ਲਈ ਬਰਾਬਰ ਹਨ ਅਤੇ ਸੜਕ ਸੁਰੱਖਿਆ ਨਿਯਮਾਂ ਨੂੰ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਅਕਸ਼ੈ ਕੁਮਾਰ ਮੰਗਲਵਾਰ ਦੇਰ ਸ਼ਾਮ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜੰਮੂ ਪਹੁੰਚੇ ਸਨ।
