CM ਭਗਵੰਤ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ, 500 ਮਹਿਲਾ ਪੰਚਾਂ-ਸਰਪੰਚਾਂ ਨੂੰ ਮਹਾਰਾਸ਼ਟਰ ਕੀਤਾ ਰਵਾਨਾ

ਪੰਜਾਬ

ਫਤਹਿਗੜ੍ਹ ਸਾਹਿਬ, 13 ਅਗਸਤ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਦਿਨਾ ਦੇ ਦੌਰੇ ‘ਤੇ ਹਨ ਅਤੇ ਕਈ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ। ਅੱਜ ਸਵੇਰੇ ਲਗਭਗ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ ਅਤੇ ਯਾਤਰੀਆਂ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਦਿਨ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਇਸ ਤੋਂ ਬਾਅਦ, ਉਹ ਮਹਾਰਾਸ਼ਟਰ ਦੇ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਅਤੇ ਸਿਖਲਾਈ ਲਈ ਰਵਾਨਾ ਹੋਣ ਵਾਲੀਆਂ 500 ਮਹਿਲਾ ਪੰਚਾਂ ਅਤੇ ਸਰਪੰਚਾਂ ਨੂੰ ਲੈ ਕੇ ਜਾਣ ਵਾਲੀ ਇੱਕ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਸਰਕਾਰ ਨੇ ਪੰਜਾਬ ਦੇ ਪੰਚ ਸਰਪੰਚਾਂ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਹੈ। ਜੋ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਖਲਾਈ ਮਹਾਰਾਸ਼ਟਰ ਵਿੱਚ ਕੀਤੀ ਜਾਵੇਗੀ ਅਤੇ ਫਿਰ ਉਕਤ ਮਹਿਲਾ ਪੰਚ ਸਰਪੰਚ ਵਾਪਸ ਆਉਣਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।