ਪੰਜਾਬ ‘ਚ ਆਜ਼ਾਦੀ ਦਿਵਸ ਤੋਂ ਪਹਿਲਾਂ ਅੱਤਵਾਦੀ ਸਾਜ਼ਿਸ਼ ਨਾਕਾਮ

ਪੰਜਾਬ

ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਮੈਂਬਰ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 14 ਅਗਸਤ, ਦੇਸ਼ ਕਲਿਕ ਬਿਊਰੋ :
ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਹਰਵਿੰਦਰ ਰਿੰਦਾ ਦੁਆਰਾ ਰਚੀ ਗਈ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਸੀਆਈ ਨੇ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਬੀਕੇਆਈ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਗ੍ਰਨੇਡਾਂ ਦੀ ਵਰਤੋਂ ਕਰਕੇ ਸਰਕਾਰੀ ਸਥਾਪਨਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਦੋਸ਼ੀਆਂ ਤੋਂ ਦੋ ਗ੍ਰਨੇਡ ਅਤੇ ਇੱਕ ਬੇਰੇਟਾ 9 ਐਮਐਮ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।