ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿੱਕ ਬਿਓਰੋ :
ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਮੱਗਰੀ ਲੈ ਕੇ ਜਾਂਦਾ ਹੈਲੀਕਾਪਟਰ ਹਾਦਸਾ ਗ੍ਰਸਤ ਹੋ ਗਿਆ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਕਾਰਨ 5 ਕਰੂ ਮੈਂਬਰ ਦੀ ਮੌਤ ਹੋ ਗਈ। ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਅਲੀ ਅਮੀਨ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਇਹ ਹਾਦਸਾ ਵਾਪਰਿਆ ਹੋਵੇਗਾ। ਮੋਹਮੰਦ ਜ਼ਿਲ੍ਹੇ ਦੇ ਪਾਂਡੀਆਲੀ ਖੇਤਰ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ਹੋਇਆ।
ਅਲੀ ਅਮੀਨ ਗੰਡਾਪੁਰ ਨੇ ਆਪਣੇ ਬਿਆਨ ਵਿੱਚ ਕਿਹਾ, ‘ਸੂਬਾ ਸਰਕਾਰ ਦਾ ਐਮ ਆਈ 17 ਹੈਲੀਕਾਪਟਰ, ਜੋ ਬਾਜੌਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮੱਗਰੀ ਲੈ ਕੇ ਜਾ ਰਿਹਾ ਸੀ, ਖਰਾਬ ਮੌਸਮ ਕਾਰਨ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ 5 ਕਰੂ ਮੈਂਬਰਾਂ ਦੀ ਮੌਤ ਹੋ ਗਈ, ਜਿੰਨਾਂ ਵਿੱਚ ਦੋ ਪਾਇਲਟ ਵੀ ਸ਼ਾਮਲ ਸਨ।