ਤੀਰਥ ਯਾਤਰੀਆਂ ਨਾਲ ਭਰੀ ਬੱਸ ਖੜ੍ਹੇ ਟਰੱਕ ਨਾਲ ਟਕਰਾਈ, 10 ਲੋਕਾਂ ਦੀ ਮੌਤ 35 ਜ਼ਖਮੀ

ਰਾਸ਼ਟਰੀ


ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿਕ ਬਿਊਰੋ :
ਤੀਰਥ ਯਾਤਰੀਆਂ ਨਾਲ ਭਰੀ ਇੱਕ ਬੱਸ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 5 ਬੱਚੇ ਵੀ ਸ਼ਾਮਲ ਹਨ, ਜਦੋਂ ਕਿ 35 ਲੋਕ ਜ਼ਖਮੀ ਹਨ। ਇਹ ਹਾਦਸਾ ਬੰਗਾਲ ਦੇ ਪੂਰਬੀ ਬਰਧਵਾਨ ਵਿੱਚ ਨਾਲਾ ਫੈਰੀ ਘਾਟ ‘ਤੇ ਵਾਪਰਿਆ।ਜ਼ਖਮੀਆਂ ਦਾ ਇਲਾਜ ਬਰਧਵਾਨ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਹੈ।
ਰਿਪੋਰਟਾਂ ਅਨੁਸਾਰ, ਇਹ ਬੱਸ ਬਿਹਾਰ ਤੋਂ 45 ਸ਼ਰਧਾਲੂਆਂ ਨੂੰ ਲੈ ਕੇ ਗੰਗਾਸਾਗਰ ਤੋਂ ਵਾਪਸ ਆ ਰਹੀ ਸੀ। ਤੇਜ਼ ਰਫ਼ਤਾਰ ਬੱਸ ਦੇ ਡਰਾਈਵਰ ਨੂੰ ਨੀਂਦ ਆ ਗਈ, ਜਿਸ ਕਾਰਨ ਉਹ NH-19 ‘ਤੇ ਖੜ੍ਹੇ ਟਰੱਕ ਨੂੰ ਨਹੀਂ ਦੇਖ ਸਕਿਆ। ਟੱਕਰ ਵਿੱਚ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਪੁਲਿਸ ਨੇ ਦੱਸਿਆ ਕਿ ਸ਼ਰਧਾਲੂਆਂ ਨੇ 8 ਅਗਸਤ ਨੂੰ ਮੋਤੀਹਾਰੀ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਉਹ ਪਹਿਲਾਂ ਦੇਵਘਰ ਅਤੇ ਫਿਰ ਗੰਗਾਸਾਗਰ ਗਏ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।