ਫਿਰੋਜ਼ਪੁਰ, 15 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਇੱਕ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਦੁਕਾਨ ਦੇ ਮਾਲਕ ਨੂੰ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਸਦੇ ਜਬਾੜੇ ਦੇ ਨੇੜੇ ਲੱਗੀ।ਇਹ ਘਟਨਾ ਫਿਰੋਜ਼ਪੁਰ ਦੇ ਜੀਰਾ ਵਿਧਾਨ ਸਭਾ ਹਲਕੇ ਵਿੱਚ ਮੰਜੂ ਜਵੈਲਰਜ਼ ਦੀ ਦੁਕਾਨ ਵਿੱਚ ਵਾਪਰੀ।
ਇਸ ਘਟਨਾ ਪਿੱਛੇ ਗੈਂਗਸਟਰ ਹਰੀਕੇ ਲੰਡੇ ਦਾ ਹੱਥ ਦੱਸਿਆ ਜਾ ਰਿਹਾ ਹੈ। ਕਿਉਂਕਿ ਕਾਫ਼ੀ ਸਮੇਂ ਤੋਂ ਉਹ ਦੁਕਾਨ ਮਾਲਕ ਨੂੰ ਮੋਬਾਈਲ ‘ਤੇ ਧਮਕੀਆਂ ਦੇ ਰਿਹਾ ਸੀ। ਪਤਾ ਲੱਗਾ ਹੈ ਕਿ ਦੁਕਾਨਦਾਰ ਤੋਂ ਫਿਰੌਤੀ ਮੰਗੀ ਜਾ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਪੁਲਿਸ ਪਾਰਟੀ ਸਮੇਤ ਜੀਰਾ ਪਹੁੰਚੇ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਿਸ ਨੇੜੇ ਲੱਗੇ ਸੀਸੀਟੀਵੀ ਦੀ ਫੁਟੇਜ ਦੀ ਭਾਲ ਵਿੱਚ ਰੁੱਝੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
