ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਅੱਜ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇਤਿਹਾਸਕ ਹੁਮਾਯੂੰ ਦੇ ਮਕਬਰੇ ਦਾ ਗੁੰਬਦ ਅਚਾਨਕ ਢਹਿ ਗਿਆ, ਜਿਸ ਦੇ ਮਲਬੇ ਵਿੱਚ 8 ਤੋਂ 9 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਸਥਾਨਕ ਪੁਲਿਸ ਅਤੇ ਆਫ਼ਤ ਪ੍ਰਬੰਧਨ ਟੀਮਾਂ ਨੇ ਵੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਫਸੇ ਲੋਕਾਂ ਦੀ ਹਾਲਤ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ।
ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਹੈ ਅਤੇ ਲੋਕ ਸਦਮੇ ਵਿੱਚ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਬਚਾਅ ਕਾਰਜ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
