ਵਧੀਆ ਸੇਵਾਵਾਂ ਲਈ ਡਾਕਟਰ ਲਵਲੀ ਕਾਂਸਲ ਨੂੰ 15 ਅਗਸਤ ਮੌਕੇ ਕੀਤਾ ਸਨਮਾਨਿਤ

ਸਿਹਤ ਪੰਜਾਬ

 ਅੱਖਾਂ ਦੇ ਮਾਹਿਰ ਡਾ. ਲਵਲੀ ਕਾਂਸਲ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ

ਫਾਜ਼ਿਲਕਾ 16 ਅਗਸਤ , ਦੇਸ਼ ਕਲਿੱਕ ਬਿਓਰੋ

ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਅਜਾਦੀ ਦਿਹਾੜੇ ਦੇ ਮੌਕੇ ਤੇ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਬਹੂਮੁੱਲਾ ਯੋਗਦਾਨ ਪਾਉਣ ਵਾਲੇ ਲੋਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਿਵਲ ਹਸਪਤਾਲ ਅਬੋਹਰ ਵਿਖੇ ਸੇਵਾਵਾਂ ਪ੍ਰਦਾਨ ਕਰ ਰਹੇ ਅੱਖਾਂ ਦੇ ਮਾਹਿਰ ਡਾਕਟਰ ਲਵਲੀ ਕਾਂਸਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ  ਵਿਧਾਇਕ ਗੋਲਡੀ ਮੁਸਾਫ਼ਿਰ, ਜਲਾਲਾਬਾਦ ਦੇ  ਵਿਧਾਇਕ  ਗੋਲਡੀ ਕੰਬੋਜ  ਅਤੇ  ਅਬੋਹਰ ਦੇ ਹਲਕਾ  ਇੰਚਾਰਜ ਅਰੁਣ ਨਾਰੰਗ ਮੌਜੂਦ ਸਨ।
ਡਾ. ਲਵਲੀ ਕਾਂਸਲ ਨੇ ਇਹ ਸਨਮਾਨ ਦੇਣ ਲਈ ਪੰਜਾਬ ਸਰਕਾਰ, ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਡਾਕਟਰ ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ, ਸੀਨੀਅਰ ਮੈਡੀਕਲ ਅਫਸਰ ਅਬੋਹਰ ਡਾਕਟਰ ਸੁਰੇਸ਼ ਕੰਬੋਜ ਅਤੇ ਸਮੂਹ ਸਿਹਤ ਸਟਾਫ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਬਤੌਰ ਸਿਹਤ ਕਰਮੀ ਇਹ ਉਹਨਾਂ ਦਾ ਪਹਿਲਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਪ੍ਰਧਾਨ ਕਰਨ। ਜਿਸ ਦੇ ਲਈ ਉਹ ਦਿਨ ਰਾਤ ਕੋਸ਼ਿਸ਼ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਹ ਕੋਸ਼ਿਸ਼ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਜਦੋਂ ਤੋਂ ਡਾ. ਲਵਲੀ ਕਾਂਸਲ ਵੱਲੋਂ ਸਿਵਲ ਹਸਪਤਾਲ ਵਿਖੇ ਡਿਊਟੀ ਜੁਆਇਨ ਕੀਤੀ ਗਈ ਹੈ ਲੋਕਾਂ ਨੂੰ ਅੱਖਾਂ ਦੇ ਆਪਰੇਸ਼ਨ ਲਈ ਪ੍ਰਾਈਵੇਟ ਹਸਪਤਾਲਾਂ ਜਾਂ ਦੂਰ ਦਰਾਡੇ ਦੇ ਹਸਪਤਾਲਾਂ ਵਿਖੇ ਨਹੀਂ ਜਾਣਾ ਪੈ ਰਿਹਾ, ਜਿਸ ਨਾਲ ਉਹਨਾਂ ਦਾ ਸਮਾਂ ਅਤੇ ਪੈਸਾ, ਦੋਵਾਂ ਦੀ ਬਚਤ ਹੋ ਰਹੀ ਹੈ।
ਇਸ ਮੌਕੇ ਫਾਜ਼ਿਲਕਾ ਜ੍ਹਿਲੇ ਦੇ ਸਮੂਹ, ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।