ਨਵੀਂ ਦਿੱਲੀ, 17 ਅਗਸਤ, ਦੇਸ਼ ਕਲਿੱਕ ਬਿਓਰੋ :
ਉਪ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ ਲਈ ਐਨ ਡੀ ਏ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਪ੍ਰਧਾਨ ਜੇ ਪੀ ਨੱਢਾ ਵੱਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਜੇ ਪੀ ਨੱਢਾ ਵਲੋਂ ਐਲਾਨ ਕੀਤਾ ਗਿਆ ਕਿ ਸੀ ਪੀ ਰਾਧਾ ਕ੍ਰਿਸ਼ਣਨ ਐਨ ਡੀ ਏ ਦੇ ਉਮੀਦਵਾਰ ਹੋਣਗੇ। ਜੇ ਪੀ ਨੱਢਾ ਨੇ ਕਿਹਾ ਕਿ ਭਾਜਪਾ ਦੇ ਸੰਸਦੀ ਬੋਰਡ ਦੀ ਮੀਟਿੰਗ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਾ ਨਾਮ ਫਾਈਨਲ ਕਰਨ ਲਈ ਬੁਲਾਈ ਗਈ ਸੀ। ਸੀ ਪੀ ਰਾਧਾ ਕ੍ਰਿਸ਼ਣਨ ਹੁਣ ਮਹਾਰਾਸ਼ਟਰ ਦੇ ਰਾਜਪਾਲ ਹਨ।