ਉਪ ਰਾਸ਼ਟਰਪਤੀ ਉਮੀਦਵਾਰ ਨੂੰ ਲੈ ਕੇ I.N.D.I.A ਬਲਾਕ ਦੀ ਮੀਟਿੰਗ ਅੱਜ

ਰਾਸ਼ਟਰੀ

ਨਵੀਂ ਦਿੱਲੀ, 18 ਅਗਸਤ, ਦੇਸ਼ ਕਲਿਕ ਬਿਊਰੋ :
ਵਿਰੋਧੀ ਦਲ I.N.D.I.A ਬਲਾਕ ਅੱਜ ਸੋਮਵਾਰ ਨੂੰ ਉਪ ਰਾਸ਼ਟਰਪਤੀ ਚੋਣ ਲਈ ਆਪਣੇ ਉਮੀਦਵਾਰ ਬਾਰੇ ਚਰਚਾ ਕਰ ਸਕਦਾ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਦਫ਼ਤਰ ਵਿੱਚ ਸਵੇਰੇ 10:15 ਵਜੇ ਸੰਸਦੀ ਦਲ ਦੀ ਮੀਟਿੰਗ ਬੁਲਾਈ ਗਈ ਹੈ।
ਖੜਗੇ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ, I.N.D.I.A ਬਲਾਕ ਉਪ ਰਾਸ਼ਟਰਪਤੀ ਅਹੁਦੇ ਲਈ ਸਾਂਝੇ ਉਮੀਦਵਾਰ ਦਾ ਨਾਮ ਤੈਅ ਕਰ ਸਕਦਾ
ਹੈ। ਨਿਊਜ਼ ਏਜੰਸੀ ANI ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਰਾਤ ਨੂੰ ਖੜਗੇ ਤੋਂ ਫ਼ੋਨ ‘ਤੇ NDA ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ CP ਰਾਧਾਕ੍ਰਿਸ਼ਨਨ ਲਈ ਸਮਰਥਨ ਮੰਗਿਆ।
ਜਿਕਰਯੋਗ ਹੈ ਕਿ ਭਾਜਪਾ ਨੇ ਐਤਵਾਰ ਨੂੰ NDA ਵੱਲੋਂ ਉਪ ਰਾਸ਼ਟਰਪਤੀ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਸੀ। ਭਾਜਪਾ ਨੇ ਸੰਸਦੀ ਦਲ ਦੀ ਮੀਟਿੰਗ ਤੋਂ ਬਾਅਦ, ਮਹਾਰਾਸ਼ਟਰ ਦੇ ਰਾਜਪਾਲ CP ਰਾਧਾਕ੍ਰਿਸ਼ਨਨ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।