ਵਾਸ਼ਿੰਗਟਨ, 18 ਅਗਸਤ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਨਿਊਯਾਰਕ ਵਿਖੇ ਬਰੁਕਲਿਨ ਦੇ ਇੱਕ ਹੋਟਲ ਵਿੱਚ ਬੰਦੂਕਧਾਰੀ ਨੇ ਲੋਕਾਂ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ 3 ਲੋਕ ਮਾਰੇ ਗਏ ਅਤੇ 8 ਜ਼ਖਮੀ ਹੋ ਗਏ।
ਬਰੁਕਲਿਨ ਪੁਲਿਸ ਕਮਿਸ਼ਨਰ ਦੇ ਅਨੁਸਾਰ, ਇਹ ਘਟਨਾ ਆਪਸੀ ਝਗੜੇ ਤੋਂ ਬਾਅਦ ਹੋਈ। ਮ੍ਰਿਤਕਾਂ ਵਿੱਚ ਤਿੰਨੇ ਪੁਰਸ਼ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ, ਪਰ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਮੌਕੇ ਤੋਂ 36 ਕਾਰਤੂਸ ਅਤੇ ਇੱਕ ਬੰਦੂਕ ਬਰਾਮਦ ਕੀਤੀ ਗਈ ਹੈ। ਪੁਲਿਸ ਸੀਸੀਟੀਵੀ ਦੀ ਮਦਦ ਨਾਲ ਸਬੂਤ ਇਕੱਠੇ ਕਰ ਰਹੀ ਹੈ।
