1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਜ਼ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਮੰਨੀ

ਪੰਜਾਬ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰ ਰਹੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਜ਼ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਮੰਨ ਲਿਆ ਹੈ। ਇਸ ਫ਼ੈਸਲੇ ਨਾਲ ਨਵੀਆਂ ਭਰਤੀਆਂ ਹੋਣ ਤੱਕ ਇਹਨਾਂ ਸਟਾਫ ਮੈਂਬਰਾਂ ਨੂੰ ਆਪਣੀ ਡਿਊਟੀ ਜਾਰੀ ਰੱਖਣ ਦੀ ਇਜਾਜ਼ਤ ਮਿਲ ਗਈ ਹੈ।
ਸਿੱਖਿਆ ਮੰਤਰੀ ਨੇ ਆਪਣੇ ਐਕਸ ਅਕਾਊਂਟ ਰਾਹੀਂ ਕਿਹਾ ਕਿ ਇਹ ਕਦਮ ਸਰਕਾਰੀ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦੇਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ 1158 ਅਸਾਮੀਆਂ ਨੂੰ ਸੁਰੱਖਿਅਤ ਰੱਖਣ ਲਈ ਜਲਦ ਹੀ ਇਕ ਰੀਵਿਊ ਪਟੀਸ਼ਨ ਦਾਇਰ ਕਰਨ ਜਾ ਰਹੀ ਹੈ ਅਤੇ ਕੋਰਟ ਵਿੱਚ ਆਪਣਾ ਪੱਖ ਪੂਰੀ ਮਜ਼ਬੂਤੀ ਨਾਲ ਪੇਸ਼ ਕਰੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।