ਅੱਜ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਪੰਜਾਬ

ਨਵੀਂ ਦਿੱਲੀ, 18 ਅਗਸਤ, ਦੇਸ਼ ਕਲਿਕ ਬਿਊਰੋ :
ਅੱਜ ਸੋਮਵਾਰ ਨੂੰ ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਾਵਧਾਨੀ ਵਜੋਂ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਨ੍ਹਾਂ ਸਕੂਲਾਂ ਵਿੱਚ ਦਿੱਲੀ ਪਬਲਿਕ ਸਕੂਲ, ਮਾਡਰਨ ਕਾਨਵੈਂਟ ਅਤੇ ਸ਼੍ਰੀਰਾਮ ਸਕੂਲ ਸ਼ਾਮਲ ਹਨ।
ਦਿੱਲੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 7 ਵਜੇ ਸਕੂਲ ਦੇ ਅੰਦਰ ਇੱਕ ਵਿਸਫੋਟਕ ਯੰਤਰ ਹੋਣ ਦੀ ਸੂਚਨਾ ਮਿਲੀ। ਦਿੱਲੀ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਤਲਾਸ਼ੀ ਮੁਹਿੰਮ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।