ਰਾਜਾ ਗਾਰਡਨ ਇਲਾਕੇ ਵਿੱਚ ਨੂੰ ਇੱਕ ਚਾਰ ਮੰਜ਼ਿਲਾ ਇਲੈਕਟ੍ਰਾਨਿਕਸ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਸ਼ੋਅਰੂਮ ਦੇ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ
ਨਵੀਂ ਦਿੱਲੀ, 19 ਅਗਸਤ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਰਾਜਾ ਗਾਰਡਨ ਇਲਾਕੇ ਵਿੱਚ ਨੂੰ ਇੱਕ ਚਾਰ ਮੰਜ਼ਿਲਾ ਇਲੈਕਟ੍ਰਾਨਿਕਸ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਸ਼ੋਅਰੂਮ ਦੇ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਇੱਕ ਹੋਰ ਕਰਮਚਾਰੀ ਗੰਭੀਰ ਜ਼ਖਮੀ ਹੋ ਗਿਆ, ਜਿਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੁਲਿਸ ਅਨੁਸਾਰ, ਮਹਾਜਨ ਇਲੈਕਟ੍ਰਾਨਿਕਸ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਮੋਤੀ ਨਗਰ ਥਾਣਾ ਇੰਚਾਰਜ, ਫਾਇਰ ਬ੍ਰਿਗੇਡ ਅਤੇ ਹੋਰ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਅੱਗ ‘ਤੇ ਕਾਬੂ ਪਾਉਣ ਲਈ ਪੰਜ ਫਾਇਰ ਇੰਜਣਾਂ ਨੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।
ਅੱਗ ਅਤੇ ਸੰਘਣੇ ਧੂੰਏਂ ਕਾਰਨ ਤੀਜੀ ਮੰਜ਼ਿਲ ‘ਤੇ ਸਥਿਤ ਦਫਤਰ ਵਿੱਚ ਮੌਜੂਦ ਲੋਕ ਬਾਹਰ ਨਹੀਂ ਆ ਸਕੇ। ਇੱਕ ਕਰਮਚਾਰੀ ਨੇ ਦੱਸਿਆ ਕਿ ਘਟਨਾ ਸਮੇਂ ਇਹ ਪੰਜ ਕਰਮਚਾਰੀ ਦੁਪਹਿਰ ਦੇ ਖਾਣੇ ਲਈ ਤੀਜੀ ਮੰਜ਼ਿਲ ‘ਤੇ ਗਏ ਸਨ। ਉਸ ਸਮੇਂ ਸ਼ੋਅਰੂਮ ਵਿੱਚ ਲਗਭਗ 30 ਕਰਮਚਾਰੀ ਅਤੇ ਗਾਹਕ ਮੌਜੂਦ ਸਨ।