ਮੁੱਖ ਮੰਤਰੀ ’ਤੇ ਹਮਲਾ ਨਿੰਦਣਯੋਗ : ਅਰਵਿੰਦ ਕੇਜਰੀਵਾਲ

ਪੰਜਾਬ

ਨਵੀਂ ਦਿੱਲੀ, 20 ਅਗਸਤ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਿੱਲੀ ਦੇ ਮੁੱਖ ਮੰਤਰੀ ਉਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਉਤੇ ਹੋਇਆ ਹਮਲਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਲੋਕਤੰਤਰਿਕ ਵਿਵਸਥਾ ਵਿੱਚ ਵਿਚਾਰਾਂ ਦਾ ਮਤਭੇਜ ਅਤੇ ਵਿਰੋਧ ਸਵੀਕਾਰਯੋਗ ਹੈ, ਪ੍ਰੰਤੂ ਹਿੰਸਾ ਲਈ ਕੋਈ ਸਥਾਨ ਨਹੀਂ ਹੋ ਸਕਦਾ।

ਉਨ੍ਹਾਂ ਕਿਹਾ ਮੈਨੂੰ ਵਿਸ਼ਵਾਸ ਹੈ ਕਿ ਦਿੱਲੀ ਪੁਲਿਸ ਉਚਿਤ ਕਾਰਵਾਈ ਕਰੇਗੀ। ਉਮੀਦ ਕਰਦਾ ਹਾਂ ਕਿ ਮੁੱਖ ਮੰਤਰੀ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਤੰਦਰੁਸਤ ਹੋਣਗੇ।

ਜ਼ਿਕਰਯੋਗ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਜਦੋਂ ਜਨਸੁਣਵਾਈ ਕਰ ਰਹੀ ਸੀ ਤਾਂ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਮੁਤਾਬਕ ਮੁੱਖ ਮੰਤਰੀ ਰੇਖਾ ਨੂੰ ਜਨਸੁਣਵਾਈ ਦੌਰਾਨ ਇਕ ਵਿਅਕਤੀ ਨੇ ਥੱਪੜ ਮਾਰਿਆ ਹੈ ਅਤੇ ਬਾਲ ਫੜ੍ਹਕੇ ਖਿੱਚਣ ਦੀ ਕੋਸ਼ਿਸ਼ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।