ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਤੜਕਸਾਰ ਇੱਕ ਕੈਂਟਰ ਅਤੇ ਪਿਕਅੱਪ ਵਾਹਨ ਵਿਚਕਾਰ ਹੋਈ ਟੱਕਰ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 30 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਕੇਐਮਪੀ ਕਟੜਾ ਐਕਸਪ੍ਰੈਸਵੇਅ ਫਲਾਈਓਵਰ ‘ਤੇ ਸਵੇਰੇ 3 ਵਜੇ ਦੇ ਕਰੀਬ ਵਾਪਰਿਆ।
ਪਿਕਅੱਪ ਵਿੱਚ ਔਰਤਾਂ, ਮਰਦ ਅਤੇ ਬੱਚਿਆਂ ਸਮੇਤ ਯੂਪੀ ਦੇ ਕੁੱਲ 37 ਲੋਕ ਸਵਾਰ ਸਨ। ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਯੂਪੀ ਦੇ ਲਖੀਮਪੁਰ ਖੇੜੀ ਤੋਂ ਮਹਿੰਦਰਗੜ੍ਹ ਜਾ ਰਹੇ ਸਨ।
ਉਸੇ ਸਮੇਂ ਬਹਾਦਰਗੜ੍ਹ ਨੇੜੇ ਨੀਲੋਠੀ ਵਿੱਚ ਕੇਐਮਪੀ ‘ਤੇ ਕੈਂਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੇ ਨਾਲ ਹੀ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।
