ਜਨਤਕ ਸੁਣਵਾਈ ਦੌਰਾਨ ਇਕ ਵਿਅਕਤੀ ਨੇ ਮੁੱਖ ਮੰਤਰੀ ਉਤੇ ਹਮਲਾ ਕਰ ਦਿੱਤਾ ਹੈ। ਵਿਅਕਤੀ ਵੱਲੋਂ ਮੁੱਖ ਮੰਤਰੀ ਦੇ ਥੱਪੜ ਮਾਰਿਆ ਗਿਆ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।
ਨਵੀਂ ਦਿੱਲੀ, 20 ਅਗਸਤ, ਦੇਸ਼ ਕਲਿੱਕ ਬਿਓਰੋ :
ਜਨਤਕ ਸੁਣਵਾਈ ਦੌਰਾਨ ਇਕ ਵਿਅਕਤੀ ਨੇ ਮੁੱਖ ਮੰਤਰੀ ਉਤੇ ਹਮਲਾ ਕਰ ਦਿੱਤਾ ਹੈ। ਵਿਅਕਤੀ ਵੱਲੋਂ ਮੁੱਖ ਮੰਤਰੀ ਦੇ ਥੱਪੜ ਮਾਰਿਆ ਗਿਆ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਜਦੋਂ ਜਨਸੁਣਵਾਈ ਕਰ ਰਹੀ ਸੀ ਤਾਂ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਮੁਤਾਬਕ ਮੁੱਖ ਮੰਤਰੀ ਰੇਖਾ ਨੂੰ ਜਨਸੁਣਵਾਈ ਦੌਰਾਨ ਇਕ ਵਿਅਕਤੀ ਨੇ ਥੱਪੜ ਮਾਰਿਆ ਹੈ ਅਤੇ ਬਾਲ ਫੜ੍ਹਕੇ ਖਿੱਚਣ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਮੁੱਖ ਮੰਤਰੀ ਸਿਵਿਲ ਲਾਈਨਸ਼ ਸਥਿਤ ਮੁੱਖ ਮੰਤਰੀ ਰਿਹਾਇਸ਼ ਉਤੇ ਜਨਸੁਣਵਾਈ ਕਰ ਰਹੇ ਸਨ।