ਮੋਟਰਸਾਈਕਲ ਸਵਾਰਾਂ ਵਲੋਂ ਕਰਿਆਨਾ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਪੰਜਾਬ

ਡੇਰਾ ਬਾਬਾ ਨਾਨਕ, 20 ਅਗਸਤ, ਦੇਸ਼ ਕਲਿਕ ਬਿਊਰੋ :
ਡੇਰਾ ਬਾਬਾ ਨਾਨਕ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਰਿਆਨੇ ਦੀ ਦੁਕਾਨ ਦੇ ਮਾਲਕ ਰਵੀ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਵੀ ਕੁਮਾਰ ਆਪਣੀ ਦੁਕਾਨ ਬੰਦ ਕਰਕੇ ਆਪਣੀ ਕਾਰ ਵਿੱਚ ਘਰ ਵਾਪਸ ਆ ਰਿਹਾ ਸੀ।
ਜਾਣਕਾਰੀ ਅਨੁਸਾਰ ਜਦੋਂ ਰਵੀ ਕੁਮਾਰ ਆਪਣੇ ਘਰ ਦੇ ਗੇਟ ਦੇ ਬਾਹਰ ਪਹੁੰਚਿਆ ਅਤੇ ਕਾਰ ਤੋਂ ਉਤਰਨ ਹੀ ਵਾਲਾ ਸੀ ਤਾਂ ਗੁਰਦੁਆਰਾ ਚੋਹਲਾ ਸਾਹਿਬ ਵੱਲ ਤੋਂ ਆ ਰਹੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਰਵੀ ਕੁਮਾਰ ਗੰਭੀਰ ਜ਼ਖਮੀ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ।
ਲੋਕ ਅਤੇ ਪਰਿਵਾਰਕ ਮੈਂਬਰ ਤੁਰੰਤ ਉਸਨੂੰ ਇਲਾਜ ਲਈ ਅੰਮ੍ਰਿਤਸਰ ਲੈ ਗਏ, ਪਰ ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਰਵੀ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ। ਪਤਾ ਲੱਗਾ ਹੈ ਕਿ ਰਵੀ ਦੀ ਛਾਤੀ ਵਿੱਚ ਗੋਲੀ ਲੱਗੀ ਹੈ ਜਿਸ ਕਾਰਨ ਉਸਦੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।