ਮਾਨਸਾ, 21 ਅਗਸਤ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵੱਲੋਂ ਸਮੂਹ ਆਂਗਣਵਾੜੀ ਸੈਂਟਰਾਂ ਵਿਚ “ਅਨੀਮੀਆ ਮੁਕਤ ਦਿਵਸ” ਮਨਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਦੇ ਮਾਤਾ-ਪਿਤਾ, ਗਰਭਵਤੀ ਮਹਿਲਾਵਾਂ, ਨਰਸਿੰਗ ਮਾਵਾਂ ਅਤੇ ਆਮ ਜਨਤਾ ਨੂੰ ਅਨੀਮੀਆਂ ਦੇ ਲੱਛਣਾਂ, ਰੋਕਥਾਮ ਅਤੇ ਅਨੀਮੀਆ ਦੇ ਪ੍ਰਭਾਵ ਸਬੰਧੀ ਜਾਗਰੂਕ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਸਮੀ ਫ਼ਲ ਸਬਜੀਆਂ, ਦੁੱਧ ਅਤੇ ਆਇਰਨ ਭਰਪੂਰ ਪੋਸ਼ਟਿਕ ਆਹਾਰ ਲੈਣ ਸਬੰਧੀ ਜਾਗਰੂਕ ਕੀਤਾ ਗਿਆ।