ਲੁਧਿਆਣਾ, 21 ਅਗਸਤ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ ਭਾਜਪਾ ਦੇ ਦਿਹਾਤੀ ਪ੍ਰਧਾਨ ਸੰਨੀ ਕੈਂਥ ਨੂੰ ਦੁੱਗਰੀ ਥਾਣੇ ਦੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਦੀ ਹਿਰਾਸਤ ਤੋਂ ਬਾਅਦ, ਭਾਜਪਾ ਜ਼ਿਲ੍ਹਾ ਮੁਖੀ ਰਜਨੀਸ਼ ਧੀਮਾਨ ਅਤੇ ਹੋਰ ਭਾਜਪਾ ਆਗੂ ਦੁੱਗਰੀ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।
ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਉਨ੍ਹਾਂ ਵੱਲੋਂ ਲਗਾਏ ਜਾ ਰਹੇ ਕੈਂਪਾਂ ਨੂੰ ਬੰਦ ਕਰਵਾ ਰਹੀ ਹੈ। ਇਸੇ ਕਾਰਨ ਅੱਜ ਪੁਲਿਸ ਨੇ ਸੰਨੀ ਕੈਂਥ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।
ਭਾਜਪਾ ਜ਼ਿਲ੍ਹਾ ਮੁਖੀ ਰਜਨੀਸ਼ ਧੀਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਉਹ ਲੋਕਾਂ ਨੂੰ ਕੇਂਦਰ ਸਰਕਾਰ, ਯਾਨੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਯੋਜਨਾਵਾਂ ਵਿੱਚ ਰਜਿਸਟਰ ਵੀ ਕਰਵਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਜਲੰਧਰ ਭਾਜਪਾ ਦੇ ਦੋ ਆਗੂਆਂ ਅਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਭਾਜਪਾ ਪੰਜਾਬ ਸਰਕਾਰ ਦੇ ਦਬਾਅ ਹੇਠ ਨਹੀਂ ਆਉਣ ਵਾਲੀ।
