ਵਾਟਰ ਸਪਲਾਈ ਅਤੇ ਸੀਵਰੇਜ਼ ਕਾਮਿਆਂ ਦੀ 23 ਅਗਸਤ ਨੂੰ ਸਰਕਾਰ ਨਾਲ ਮੀਟਿੰਗ

Top Trending News

ਮੰਗਾਂ ਦਾ ਹੱਲ ਨਾ ਹੋਣ ਤੇ 25 ਅਗਸਤ ਤੋਂ  ਸੀਵਰੇਜ਼ ਦੀਆਂ ਮੋਟਰਾਂ ਬੰਦ ਕਰਨਗੇ

ਮੋਰਿੰਡਾ 21 ਅਗਸਤ ਭਟੋਆ 

 ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੇ ਤੈਅ ਪ੍ਰੋਗਰਾਮ ਅਨੁਸਾਰ ਪੰਜਾਬ ਪੱਧਰੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਸਤਾਰਵੇਂ ਦਿਨ ਵਿੱਚ ਸ਼ਾਮਲ ਹੋ ਗ‌ਈ ਹੈ, ਪ੍ਰੰਤੂ ਸਰਕਾਰ ਨੇ  ਆਊਟਸੋਰਸ ਵਰਕਰਜ਼ ਦੀਆਂ ਮੰਗਾਂ ਮੰਨਣ ਸਬੰਧੀ ਕੋਈ ਠੋਸ ਕਦਮ ਨਹੀ ਚੁੱਕਿਆ। ਇਸ ਸਬੰਧੀ 

 ਜਾਣਕਾਰੀ ਦਿੰਦਿਆਂ  ਸੂਬਾ ਪ੍ਰੈੱਸ ਸਕੱਤਰ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਅੱਜ ਯੂਨੀਅਨ ਵੱਲੋ ਸੂਬਾ  ਪ੍ਰਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਹੇਠ ਸੰਗਰੂਰ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਨਿਵਾਸ ਸ਼ਰਮਾ  ਸੰਗਰੂਰ ਨੂੰ  ਯੂਨੀਅਨ ਦਾ ਪ੍ਰਮੁੱਖ ਸਲਾਹਕਾਰ ਚੁਣਿਆ ਗਿਆ । ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਨੇ  ਕਿਹਾ ਕਿ ਲਗਪਗ ਸੱਤ ਅੱਠ ਮਹੀਨਿਆਂ ਤੋਂ ਪੰਜਾਬ ਸਰਕਾਰ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਦੀਆਂ ਮੰਗਾਂ ਸਬੰਧੀ ਲਾਰੇ ਲੱਪੇ ਲਾ ਰਹੀ ਹੈ ਅਤੇ  ਸਰਕਾਰ ਵੱਲੋਂ ਕਾਮਿਆਂ ਦੀਆਂ  ਮੰਗਾਂ ਦਾ ਕੋਈ ਪੁਖਤਾ ਹੱਲ ਨਹੀਂ ਕੀਤਾ ਜਾ ਰਿਹਾ। ਉਨਾ ਦੱਸਿਆ ਕਿ  23 ਅਗਸਤ ਨੂੰ ਯੂਨੀਅਨ ਦੀ ਮੀਟਿੰਗ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਸਬ ਕਮੇਟੀ ਦੇ ਨਾਲ ਪੰਜਾਬ ਭਵਨ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣੀ ਹੈ। ਜੇਕਰ ਇਸ ਮੀਟਿੰਗ ਵਿੱਚ ਕਾਮਿਆ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ 25 ਅਗਸਤ ਤੋਂ ਸੀਵਰੇਜ਼ ਦੀਆਂ ਮੋਟਰਾਂ ਬੰਦ ਕੀਤੀਆਂ ਜਾਣਗੀਆਂ ਅਤੇ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਜਿਸਦੀ ਪੂਰੀ ਜ਼ਿਮੇਵਾਰੀ ਪੰਜਾਬ ਸਰਕਾਰ ਪ੍ਰਸ਼ਾਸਨ ਦੀ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।