ਨਵੀਂ ਦਿੱਲੀ, 22 ਅਗਸਤ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਆਵਾਰਾ ਕੁੱਤਿਆਂ ਦੇ ਮੁੱਦੇ ‘ਤੇ ਆਪਣਾ ਅਹਿਮ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ 11 ਅਗਸਤ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਫੜੇ ਗਏ ਆਵਾਰਾ ਕੁੱਤਿਆਂ ਨੂੰ ਛੱਡਿਆ ਨਹੀਂ ਜਾਣਾ ਚਾਹੀਦਾ।
ਅਦਾਲਤ ਨੇ ਕਿਹਾ ਕਿ ਫੜੇ ਗਏ ਕੁੱਤਿਆਂ ਨੂੰ ਨਸਬੰਦੀ ਅਤੇ ਟੀਕਾਕਰਨ ਤੋਂ ਬਾਅਦ ਹੀ ਛੱਡਿਆ ਜਾਣਾ ਚਾਹੀਦਾ ਹੈ, ਸਿਵਾਏ ਉਨ੍ਹਾਂ ਕੁੱਤਿਆਂ ਦੇ ਜੋ ਰੇਬੀਜ਼ ਨਾਲ ਸੰਕਰਮਿਤ ਹਨ ਜਾਂ ਜਿਨ੍ਹਾਂ ਦਾ ਵਿਵਹਾਰ ਹਮਲਾਵਰ ਹੈ।
ਇਸ ਤੋਂ ਪਹਿਲਾਂ 14 ਅਗਸਤ ਨੂੰ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨਵੀ ਅੰਜਾਰੀਆ ਦੀ ਵਿਸ਼ੇਸ਼ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
