ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਪੰਚ ਤੱਤਾਂ ‘ਚ ਵਲੀਨ

ਪੰਜਾਬ ਮਨੋਰੰਜਨ

ਗਿੱਪੀ ਗਰੇਵਾਲ, ਨੀਰੂ ਬਾਜਵਾ, ਹੰਸ ਰਾਜ ਹੰਸ, ਅਮਰ ਨੂਰੀ ਤੇ ਹੋਰ ਸ਼ਖ਼ਸੀਅਤਾਂ ਪਹੁੰਚੀਆਂ
ਮੋਹਾਲੀ, 23 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ।ਥੋੜੀ ਦੇਰ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਸ਼ਮਸ਼ਾਨਘਾਟ ਪਹੁੰਚੀ ਅਤੇ ਵੱਡੀ ਗਿਣਤੀ ਲੋਕ ਅੰਤਿਮ ਦਰਸ਼ਨਾਂ ਲਈ ਮੌਜੂਦ ਸਨ ਨ।
ਭੱਲਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਫਿਲਮੀ ਸਿਤਾਰੇ ਵੀ ਪਹੁੰਚੇ। ਇਨ੍ਹਾਂ ਵਿੱਚ ਅਦਾਕਾਰਾ ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਸਮੇਤ ਕਈ ਮਸ਼ਹੂਰ ਹਸਤੀਆਂ ਸ਼ਾਮਲ ਹਨ।
ਉਨ੍ਹਾਂ ਦੀ ਦੇਹ ਨੂੰ ਫੁੱਲਾਂ ਨਾਲ ਸਜਾਈ ਗਈ ਅੰਤਿਮ ਸਸਕਾਰ ਬੱਸ ਵਿੱਚ ਸ਼ਮਸ਼ਾਨਘਾਟ ਲਿਆਂਦਾ ਗਿਆ। ਇਸ ਦੇ ਨਾਲ ਹੀ ਸ਼ਮਸ਼ਾਨਘਾਟ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।