ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਸਕੂਲ ਵਿਦਿਆਰਥੀ ਦੀ ਮੌਤ

ਪੰਜਾਬ

ਮੁਕਤਸਰ, 24 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ ਇਕ 15 ਸਾਲਾ ਵਿਦਿਆਰਥੀ ਦੇ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗਿੱਦੜਬਾਹਾ ਵਿੱਚ ਇਕ ਨਿੱਜੀ ਸਕੂਲ ਵਿਚ ਨੌਵੀਂ ਜਮਾਤ ਦੇ 15 ਸਾਲਾ ਵਿਦਿਆਰਥੀ ਦੀ ਬਾਸਕਟਬਾਲ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਮਨਵੀਰ ਸਿੰਘ ਪੁੱਤਰ ਹਰਦੀਪ ਸਿੰਘ ਸਕੂਲ ਵਿਚ ਰੋਜ਼ਾਨਾ ਵਾਂਗ ਦੁਪਹਿਰ 1 ਵਜੇ ਦੇ ਕਰੀਬ ਦੂਜੇ ਵਿਦਿਆਰਥੀਆਂ ਨਾਲ ਬਾਸਕਟਬਾਲ ਖੇਡ ਰਿਹਾ ਸੀ। ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਉਹ ਡਿੱਗ ਪਿਆ। ਸਕੂਲ ਦੇ ਅਧਿਆਪਕਾਂ ਅਤੇ ਰਿਸ਼ਤੇਦਾਰਾਂ ਨੇ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਮੁਤਾਬਕ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।