ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹੋਏ ਹਨ। ਭਲਕੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਨੂੰ ਦੇਖਦੇ ਹੋਏ ਜ਼ਿਲ੍ਹਾ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।
ਪਠਾਨਕੋਟ , 24 ਅਗਸਤ, ਦੇਸ਼ ਕਲਿੱਕ ਬਿਓਰੋ :
ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹੋਏ ਹਨ। ਭਲਕੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਨੂੰ ਦੇਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ 25 ਅਗਸਤ 2025 ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
