ਪੰਜਾਬ ਸਰਕਾਰ ਵੱਲੋਂ ਸੋਮਵਾਰ ਦੀ ਛੁੱਟੀ ਦਾ ਐਲਾਨ

ਪੰਜਾਬ

ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ 531ਵੇਂ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ 531ਵੇਂ ਪ੍ਰਕਾਸ਼ ਪੁਰਬ ਮੌਕੇ 1 ਸਤੰਬਰ ਸੋਮਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 1 ਸਤੰਬਰ ਕੋਈ ਗਜ਼ਟਿਡ ਛੁੱਟੀ ਨਹੀਂ ਹੈ ਸਗੋਂ ਇੱਕ ਰਾਖਵੀਂ ਛੁੱਟੀ ਹੈ ਜਿਸ ਕਾਰਨ ਇਸ ਦਿਨ ਸਕੂਲ ਅਤੇ ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ। ਜ਼ਿਕਰਯੋਗ ਹੈ ਕਿ 1 ਸਤੰਬਰ ਦੀ ਛੁੱਟੀ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਇਸ ਸੂਚੀ ਵਿੱਚ ਕੁੱਲ 28 ਛੁੱਟੀਆਂ ਸ਼ਾਮਲ ਹਨ ਅਤੇ ਸਰਕਾਰੀ ਕਰਮਚਾਰੀ ਇਨ੍ਹਾਂ ਵਿੱਚੋਂ ਕੋਈ ਵੀ 2 ਛੁੱਟੀਆਂ ਲੈ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।