ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ :
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 7 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਕਰਯੋਗ ਹੈ ਕੀ ਅਗਸਤ ਦੇ ਦੂਜੇ ਹਫ਼ਤੇ ਤੋਂ ਪੰਜਾਬ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੈ। ਪਿਛਲੇ ਪੰਦਰਾਂ ਦਿਨਾਂ ਤੋਂ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਬੀਤੇ ਕੱਲ੍ਹ ਵੀ ਕਈ ਜ਼ਿਲ੍ਹਿਆਂ ਵਿੱਚ ਮੌਨਸੂਨ ਦੀ ਮੀਂਹ ਪਿਆ।ਜਿਸ ਕਾਰਨ ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ। ਪਰ ਤਰਨਤਾਰਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਸਭ ਤੋਂ ਵੱਧ ਮੀਂਹ ਲੁਧਿਆਣਾ ਵਿੱਚ ਪਿਆ। ਜਿੱਥੇ 50.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 29.9 ਮਿਲੀਮੀਟਰ, ਪਠਾਨਕੋਟ ਵਿੱਚ 19.0 ਮਿਲੀਮੀਟਰ, ਫਿਰੋਜ਼ਪੁਰ ਵਿੱਚ 7.5 ਮਿਲੀਮੀਟਰ, ਬਠਿੰਡਾ ਵਿੱਚ 1.9 ਮਿਲੀਮੀਟਰ, ਰੂਪਨਗਰ ਵਿੱਚ 0.9 ਮਿਲੀਮੀਟਰ, ਅੰਮ੍ਰਿਤਸਰ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।