ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ, ਪੁੱਤਰੀ ਦਾ ਦੇਹਾਂਤ

ਪੰਜਾਬ

ਲੌਂਗੋਵਾਲ, 25 ਅਗਸਤ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਗੁਰਮਨ ਕੌਰ ਦਾ ਲੰਬੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਬੀਤੀ ਰਾਤ ਉਨ੍ਹਾਂ ਆਖ਼ਰੀ ਸਾਹ ਲਿਆ।
ਗੁਰਮਨ ਕੌਰ ਪਿਛਲੇ ਕਈ ਸਾਲਾਂ ਤੋਂ ਬਰੇਨ ਟਿਊਮਰ ਨਾਲ ਪੀੜਤ ਸਨ ਅਤੇ ਇਲਾਜ਼ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਇਸ ਸਦਮੇ ‘ਤੇ ਧਾਰਮਿਕ ਤੇ ਰਾਜਨੀਤਿਕ ਸ਼ਖਸੀਅਤਾਂ ਵਲੋਂ ਲੌਂਗੋਵਾਲ ਪਰਿਵਾਰ ਨਾਲ ਦੁੱਖ-ਸਾਂਝਾ ਕੀਤਾ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਹੋਰ ਹਸਤੀਆਂ ਵਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
ਗੁਰਮਨ ਕੌਰ ਦਾ ਅੰਤਿਮ ਸੰਸਕਾਰ ਅੱਜ 25 ਅਗਸਤ ਨੂੰ ਰਾਮ ਬਾਗ, ਲੌਂਗੋਵਾਲ ਵਿੱਚ ਕੀਤਾ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।