ਪੰਜਾਬ ‘ਚ ਕਈ ਥਾਈਂ ਤੜਕੇ ਤੋਂ ਪੈ ਰਿਹਾ ਮੀਂਹ

ਪੰਜਾਬ

ਚੰਡੀਗੜ੍ਹ, 25 ਅਗਸਤ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਤੜਕੇ ਤੋਂ ਪੰਜਾਬ ‘ਚ ਕਈ ਥਾਈਂ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਮਿਲੀ ਹੈ ਤੇ ਮੌਸਮ ਖੁਸ਼ਗਵਾਰ ਬਣਿਆ ਹੋਇਆ ਹੈ। ਪੰਜਾਬ ਵਿੱਚ ਅੱਜ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਵਿੱਚ ਵੀ ਅਜਿਹਾ ਹੀ ਮੌਸਮ ਦੇਖਣ ਨੂੰ ਮਿਲੇਗਾ।
ਬੀਤੇ ਦਿਨ ਅੰਮ੍ਰਿਤਸਰ ਵਿੱਚ 7 ਮਿਲੀਮੀਟਰ, ਲੁਧਿਆਣਾ ਵਿੱਚ 53.4 ਮਿਲੀਮੀਟਰ, ਪਟਿਆਲੇ ਵਿੱਚ 3.4 ਮਿਲੀਮੀਟਰ, ਫਾਜ਼ਿਲਕਾ ਵਿੱਚ 14.5, ਫਿਰੋਜ਼ਪੁਰ ਵਿੱਚ 67 ਮਿਲੀਮੀਟਰ, ਮੋਹਾਲੀ ਵਿੱਚ 23.5 ਮਿਲੀਮੀਟਰ, ਪਠਾਨਕੋਟ ਵਿੱਚ 32.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਪੰਜਾਬ ਵਿੱਚ ਭਲਕੇ ਵੀ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ ਅਤੇ ਰੂਪਨਗਰ ਵਿੱਚ ਫਿਰ ਤੋਂ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਇਸ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਦੋ ਦਿਨ ਮੌਸਮ ਆਮ ਰਹਿਣ ਦੀ ਉਮੀਦ ਹੈ। ਪਰ ਸ਼ੁੱਕਰਵਾਰ ਤੋਂ ਮੀਂਹ ਦਾ ਇੱਕ ਨਵਾਂ ਦੌਰ ਸ਼ੁਰੂ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।