‘ਆਪ’ ਦੇ ਰਾਜ ਸਭਾ ਮੈਂਬਰ ਤੇ ਅਦਾਕਾਰਾ ਦੇ ਘਰ ਗੂੰਜਣਗੀਆਂ ਕਿਲਕਾਰੀਆਂ

ਪੰਜਾਬ ਮਨੋਰੰਜਨ

ਚੰਡੀਗੜ੍ਹ, 25 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪ੍ਰਣੀਤੀ ਚੋਪੜਾ ਦੇ ਘਰ ਛੇਤੀ ਕਿਲਕਾਰੀਆਂ ਗੂੰਜਣਗੀਆਂ। ਇਸ ਸਬੰਧੀ ਉਨ੍ਹਾਂ ਖੁਦ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ, ‘ਸਾਡਾ ਛੋਟਾ ਜਾ ਬ੍ਰਹਾਮੰਡ… ਆਪਣੇ ਰਾਸਤੇ ਉਤੇ, ਬਹੁਤ ਖੁਸ਼ੀ।‘ ਉਨ੍ਹਾਂ ਇਕ ਗੋਲ ਕੇਕ ਦੀ ਫੋਟੋ ਸਾਂਝੀ ਕੀਤੀ ਹੈ, ਜਿਸ ਉਤੇ ‘1+1 = 3’ ਲਿਖਿਆ ਹੈ। ਉਸਦੇ ਹੇਠਾਂ ਦੋ ਛੋਟੇ ਸੁਨਹਰੇ ਪੈਰਾਂ ਦੇ ਨਿਸ਼ਾਨ ਬਣੇ ਹਨ। ਇਸ ਤੋਂ ਬਾਅਦ ਸੋਸ਼ਲ ਮੀਡੀਆ ਉਤੇ ਪ੍ਰਸੰਸਕਾਂ ਵੱਲੋਂ ਵਧਾਈ ਦਿੱਤੀ ਜਾ ਰਹੇ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।