ਹੁਸੈਨੀਵਾਲਾ ਹੈਡਵਰਕਸ ਤੋਂ ਛੱਡਿਆ ਪਾਣੀ, ਪ੍ਰਸ਼ਾਸਨ ਨੇ ਲੋਕਾਂ ਨੂੰ ਦੂਰ ਰਹਿਣ ਦੀ ਕੀਤੀ ਅਪੀਲ

ਪੰਜਾਬ

ਫਾਜ਼ਿਲਕਾ, 26 ਅਗਸਤ, ਦੇਸ਼ ਕਲਿੱਕ ਬਿਓਰੋ :

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਜ਼ਿਲ੍ਹੇ ਵਿਚੋਂ ਲੰਘਦੀ ਕ੍ਰੀਕ ਦੇ ਪਾਰ ਦੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਹੁਸੈਨੀਵਾਲਾ ਹੈਡਵਰਕਸ ਤੋਂ 2,20,000 ਕਿਉਸਿਕ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਨਾਲ ਫਾਜ਼ਿਲਕਾ ਵਿਚ ਆਉਣ ਵਾਲੇ ਸਮੇਂ ਵਿਚ ਪਾਣੀ ਦਾ ਪੱਧਰ ਹੋਰ ਵਧੇਗਾ। ਉਨ੍ਹਾਂ ਨੇ ਦੱਸਿਆ ਹੈ ਕਿ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤਾਇਨਾਤ ਹਨ। ਖਾਸ ਕਰਕੇ ਬੱਚੇ, ਬਜੁਰਗਾਂ ਅਤੇ ਔਰਤਾਂ ਨੂੰ ਸੁਰੱਖਿਅਤ ਥਾਂਵਾਂ ਤੇ ਭੇਜਿਆ ਜਾਵੇ। ਪ੍ਰਸ਼ਾਸਨ ਨੇ 5 ਰਾਹਤ ਕੇਂਦਰ ਵੀ ਬਣਾਏ ਹਨ।

ਇਸੇ ਤਰਾਂ ਉਨ੍ਹਾਂ ਨੇ ਦੱਸਿਆ ਹੈ ਕਿ ਭਾਵੇਂ ਪਿੰਡਾਂ ਦੇ ਆਬਾਦੀ ਖੇਤਰ ਵਿਚ ਪਾਣੀ ਨਹੀਂ ਹੈ ਅਤੇ ਪਾਣੀ ਪਿੰਡਾਂ ਦੇ ਆਲੇ ਦੁਆਲੇ ਹੈ। ਲੋਕਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਪਾਣੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦਾ ਨੰਬਰ 01638-262153 ਹੈ। ਲੋਕ ਕਿਸੇ ਵੀ ਜਾਣਕਾਰੀ ਜਾਂ ਮਦਦ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।