ED ਵਲੋਂ AAP ਆਗੂ ਤੇ ਸਾਬਕਾ ਮੰਤਰੀ ਦੇ ਠਿਕਾਣਿਆਂ ‘ਤੇ ਛਾਪੇਮਾਰੀ

ਰਾਸ਼ਟਰੀ

ED ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਦੇ ਘਰ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ‘ਤੇ ਹਸਪਤਾਲ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਦਾ ਦੋਸ਼ ਹੈ।

ਨਵੀਂ ਦਿੱਲੀ, 26 ਅਗਸਤ, ਦੇਸ਼ ਕਲਿਕ ਬਿਊਰੋ :
ED ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਦੇ ਘਰ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ‘ਤੇ ਹਸਪਤਾਲ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਦਾ ਦੋਸ਼ ਹੈ। ED ਦੀ ਇਹ ਛਾਪੇਮਾਰੀ ਸੌਰਭ ਭਾਰਦਵਾਜ ਦੇ ਠਿਕਾਣਿਆਂ ‘ਤੇ ਹੋ ਰਹੀ ਹੈ।
ਦਿੱਲੀ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਜੂਨ ਵਿੱਚ ਸਾਬਕਾ ਸਿਹਤ ਮੰਤਰੀਆਂ ਸੌਰਭ ਭਾਰਦਵਾਜ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਸੀ, ਜਿਸ ਵਿੱਚ ਆਪ ਸਰਕਾਰ ਦੌਰਾਨ ਸਿਹਤ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟਾਂ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਗਿਆ ਸੀ। ਬਾਅਦ ਵਿੱਚ ਇਹ ਕੇਸ ਈਡੀ ਨੂੰ ਤਬਦੀਲ ਕਰ ਦਿੱਤਾ ਗਿਆ। ਕੇਂਦਰੀ ਏਜੰਸੀ ਨੇ ਜੁਲਾਈ ਵਿੱਚ ਕੇਸ ਦਰਜ ਕੀਤਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।