ਚੰਡੀਗੜ੍ਹ, 26 ਅਗਸਤ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ ਵੱਲੋਂ 31 ਅਗਸਤ ਨੂੰ ਕੀਤੀ ਜਾਣ ਵਾਲੀ ਫ਼ਤਹਿ ਰੈਲੀ ਨੂੰ ਮੁਲਤਵੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ 31 ਅਗਸਤ ਨੂੰ ਮੋਗਾ ਵਿਖੇ ਹੋਣ ਵਾਲੀ ਫ਼ਤਹਿ ਰੈਲੀ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਗੜਦੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਇਸ ਦੀ ਬਜਾਏ ਆਪਣੇ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਨਤਾ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਹਾਲਾਂਕਿ, 28 ਅਗਸਤ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਦਿਵਸ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਹੋਵੇਗਾ।