ਪੰਜਾਬ ‘ਚ ਮੀਂਹ ਦੇ ਪਾਣੀ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ

ਪੰਜਾਬ

ਪੰਜਾਬ ‘ਚ ਕਈ ਥਾਈਂ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਦੋ ਵੱਖ-ਵੱਖ ਥਾਵਾਂ ‘ਤੇ ਪਾਣੀ ਵਿੱਚ ਵਹਿ ਜਾਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ।

ਪਠਾਨਕੋਟ, 26 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਕਈ ਥਾਈਂ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਦੋ ਵੱਖ-ਵੱਖ ਥਾਵਾਂ ‘ਤੇ ਪਾਣੀ ਵਿੱਚ ਵਹਿ ਜਾਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਛੇ ਸਾਲਾ ਬੱਚਾ ਸਾਹਿਲ ਫਿਸਲ ਕੇ ਖੱਡ ਵਿੱਚ ਡਿੱਗ ਗਿਆ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਵਹਿ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਉਸਦੀ ਲਾਸ਼ ਕੁਝ ਦੂਰੀ ‘ਤੇ ਝਾੜੀਆਂ ਵਿੱਚ ਫਸੀ ਹੋਈ ਮਿਲੀ।
ਇਸੇ ਤਰ੍ਹਾਂ ਸ਼ਾਹਪੁਰ ਕੰਢੀ ਖੇਤਰ ਦੇ ਪਿੰਡ ਕੋਟ ਵਿੱਚ ਨੌਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਯੁਵਰਾਜ ਪੁੱਤਰ ਗੌਤਮ ਚੰਦ ਹੈ।ਇਹ ਦੋਵੇਂ ਘਟਨਾਵਾਂ ਪਠਾਨਕੋਟ ਜ਼ਿਲ੍ਹੇ ਵਿੱਚ ਵਾਪਰੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।