ਜ਼ਿਲ੍ਹਾ ਆਬਜ਼ਰਵਰਾਂ ਦਾ ਐਲਾਨ
ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ :
ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਾਲੇ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਜੀਜੇ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਲ੍ਹਾ ਜਥੇਦਾਰਾਂ ਦੀ ਚੋਣ ਲਈ ਐਲਾਨੇ ਆਬਜ਼ਰਵਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਸੁਖਬੀਰ ਬਾਦਲ ਦੇ ਜੀਜੇ ਅਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਗੁਰਦਾਸਪੁਰ ਦਾ ਆਬਜ਼ਰਵਰ ਲਗਾਇਆ ਗਿਆ ਹੈ।


