ਨਵੀਂ ਦਿੱਲੀ, 27 ਅਗਸਤ, ਦੇਸ਼ ਕਲਿਕ ਬਿਊਰੋ :
ਰਾਜਸਥਾਨ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਅਤੇ ਅਦਾਕਾਰਾ ਦੀਪਿਕਾ ਪਾਦੂਕੋਣ ਸਮੇਤ 7 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰਾਜਸਥਾਨ ਦੇ ਵਕੀਲ ਕੀਰਤੀ ਸਿੰਘ ਨੇ ਹੁੰਡਈ ਕਾਰ ਵਿੱਚ ਸਮੱਸਿਆਵਾਂ ਆਉਣ ਤੋਂ ਬਾਅਦ ਇਹ ਕੇਸ ਦਾਇਰ ਕੀਤਾ ਹੈ।
ਉਨ੍ਹਾਂ ਦੋਵਾਂ ਅਦਾਕਾਰਾਂ ‘ਤੇ ਨੁਕਸਦਾਰ ਵਾਹਨਾਂ ਦੀ ਮਾਰਕੀਟਿੰਗ ਕਰਨ ਦਾ ਦੋਸ਼ ਲਗਾਇਆ ਹੈ। ਵਿਅਕਤੀ ਦਾ ਦੋਸ਼ ਹੈ ਕਿ ਉਸ ਨੂੰ ਜਾਣਬੁੱਝ ਕੇ ਨੁਕਸਦਾਰ ਹੁੰਡਈ ਕਾਰ ਵੇਚੀ ਗਈ ਸੀ, ਜਿਸ ਨਾਲ ਉਸ ਦੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਸੀ। ਵਕੀਲ ਕੀਰਤੀ ਸਿੰਘ ਨੇ ਜੂਨ 2022 ਵਿੱਚ 23.97 ਲੱਖ ਰੁਪਏ ਦੀ ਕਾਰ ਖਰੀਦੀ ਸੀ। ਇਸ ਵਿੱਚ ਸ਼ੁਰੂ ਤੋਂ ਹੀ ਤਕਨੀਕੀ ਸਮੱਸਿਆਵਾਂ ਆ ਰਹੀਆਂ ਸਨ। ਉਨ੍ਹਾਂ ਨੇ ਕਾਰ ਬਦਲਣ ਜਾਂ ਪੈਸੇ ਵਾਪਸ ਕਰਨ ਦੀ ਮੰਗ ਕੀਤੀ, ਪਰ ਏਜੰਸੀ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ, ਉਨ੍ਹਾਂ ਨੇ 25 ਅਗਸਤ ਨੂੰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਕੰਪਨੀ ਦੇ ਅਧਿਕਾਰੀਆਂ ਅਤੇ ਬ੍ਰਾਂਡ ਅੰਬੈਸਡਰ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੂਕੋਣ ਨੂੰ ਮੁਲਜ਼ਮ ਬਣਾਇਆ ਗਿਆ ਸੀ। ਸ਼ਾਹਰੁਖ-ਦੀਪਿਕਾ ਨੇ ਇਸ ਕਾਰ ਦੀ ਮਾਰਕੀਟਿੰਗ ਕੀਤੀ ਸੀ।
